Latest News
ਅਟਲ ਬਿਹਾਰੀ ਵਾਜਪਾਈ ਦੀ ਸਿਹਤ 'ਚ ਸੁਧਾਰ

Published on 13 Jun, 2018 11:16 AM.


ਨਵੀਂ ਦਿੱਲੀ (ਨਵਾਂ ਜ਼ਮਾਨਾ ਸਰਵਿਸ)
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਪਿਛਲੇ ਤਿੰਨ ਦਿਨਾਂ ਤੋਂ ਨਵੀਂ ਦਿੱਲੀ ਦੇ ਏਮਜ਼ ਹਸਪਤਾਲ 'ਚ ਭਰਤੀ ਹਨ।ਬੁੱਧਵਾਰ ਨੂੰ ਏਮਜ਼ ਦੇ ਡਾਕਟਰਾਂ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਹਾਲਤ 'ਚ ਹੁਣ ਸੁਧਾਰ ਹੋ ਰਿਹਾ ਹੈ।ਆਉਣ ਵਾਲੇ ਦਿਨਾਂ 'ਚ ਉਨ੍ਹਾਂ ਨੂੰ ਏਮਜ਼ ਤੋਂ ਛੁੱਟੀ ਮਿਲ ਸਕਦੀ ਹੈ।
ਅਟਲ ਬਿਹਾਰੀ ਵਾਜਪਾਈ ਨੂੰ ਕਿਡਨੀ ਸੰਬੰਧੀ ਮੁਸ਼ਕਲਾਂ ਦੇ ਚੱਲਦਿਆਂ ਏਮਜ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।ਏਮਜ਼ ਦੇ ਨਿਰਦੇਸ਼ਕ ਰਣਦੀਪ ਗੁਲੇਰੀਆ ਦੀ ਦੇਖ-ਰੇਖ 'ਚ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਦਾ ਇਲਾਜ ਜਾਰੀ ਹੈ।ਬੁੱਧਵਾਰ ਨੂੰ ਏਮਜ਼ ਨੇ ਜਾਣਕਾਰੀ ਦਿੱਤੀ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਇਲਾਜ ਦਾ ਫਾਇਦਾ ਹੋ ਰਿਹਾ ਹੈ।
ਏਮਜ਼ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੀ ਸਿਹਤ 'ਚ ਪਿਛਲੇ 48 ਘੰਟਿਆਂ 'ਚ ਬਹੁਤ ਸੁਧਾਰ ਦੇਖਣ ਨੂੰ ਮਿਲਿਆ ਹੈ।ਉਨ੍ਹਾਂ ਦੀ ਦਿਲੀ ਗਤੀ, ਬੀ.ਪੀ ਅਤੇ ਸਾਹ ਸਮਾਨ ਰੂਪ ਨਾਲ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਕਿਡਨੀ ਵੀ ਸਮਾਨ ਰੂਪ ਨਾਲ ਕੰਮ ਕਰ ਰਹੀ ਹੈ।ਅਟਲ ਬਿਹਾਰੀ ਵਾਜਪਾਈ ਨੂੰ ਬਿਨਾਂ ਕਿਸੇ ਸਪੋਰਟ ਦੇ ਰੱਖਿਆ ਜਾ ਰਿਹਾ ਹੈ।

145 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper