Latest News
ਜਸਟਿਸ ਮਹਿਤਾਬ ਸਿੰਘ ਗਿੱਲ ਨੇ ਕੈਪਟਨ ਨੂੰ ਅੱਠਵੀਂ ਅੰਤ੍ਰਿਮ ਰਿਪੋਰਟ ਸੌਂਪੀ

Published on 12 Jul, 2018 11:36 AM.


ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਪੰਜਾਬ ਸਰਕਾਰ ਵੱਲੋਂ ਪੀੜਤਾਂ ਨੂੰ ਛੇਤੀ ਨਿਆਂ ਮੁਹੱਈਆ ਕਰਵਾਉਣ ਲਈ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਵੱਲੋਂ ਜਾਇਜ਼ ਪਾਈਆਂ 337 ਸ਼ਿਕਾਇਤਾਂ ਵਿੱਚੋਂ 190 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਜਸਟਿਸ ਗਿੱਲ ਕਮਿਸ਼ਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ 8ਵੀਂ ਅੰਤ੍ਰਿਮ ਰਿਪੋਰਟ ਸੌਂਪੀ। ਇਹ ਕਮਿਸ਼ਨ ਅਕਾਲੀ-ਭਾਜਪਾ ਸਰਕਾਰ ਦੌਰਾਨ ਦਰਜ ਹੋਏ ਝੂਠੇ ਕੇਸਾਂ ਦੀ ਪੜਤਾਲ ਲਈ ਬਣਾਇਆ ਗਿਆ ਹੈ।
ਕਮਿਸ਼ਨ ਵੱਲੋਂ ਕੀਤੀ ਹਰੇਕ ਸਿਫਾਰਸ਼ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਸਬੰਧੀ ਮੁੱਖ ਮੰਤਰੀ ਦੀਆਂ ਸਖ਼ਤ ਹਦਾਇਤ ਤਹਿਤ ਪੰਜਾਬ ਪੁਲਸ ਨੇ ਹੁਣ ਤੱਕ 126 ਮਾਮਲਿਆਂ ਵਿੱਚ ਐੱਫ ਆਈ ਆਰ. ਰੱਦ ਕਰਨ ਦੀਆਂ ਰਿਪੋਰਟ ਦਾਇਰ ਕਰ ਦਿੱਤੀਆਂ ਹਨ।
ਨੋਡਲ ਅਫਸਰਾਂ ਪਾਸੋਂ ਕਮਿਸ਼ਨ ਨੂੰ ਹਾਸਲ ਹੋਈ ਜਾਣਕਾਰੀ ਮੁਤਾਬਕ 7 ਕੇਸਾਂ ਵਿੱਚ ਕਸੂਰਵਾਰ ਪੁਲਸ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 17 ਕੇਸਾਂ ਵਿੱਚ ਮੁਆਵਜ਼ੇ ਲਈ ਕਾਰਵਾਈ ਕੀਤੀ ਗਈ ਹੈ। ਇਸੇ ਤਰ੍ਹਾਂ 21 ਕੇਸਾਂ ਵਿੱਚ ਹੁਕਮਾਂ ਦੀ ਤਾਮੀਲ ਕੀਤੀ ਗਈ ਹੈ, ਜਦਕਿ 19 ਕੇਸਾਂ ਵਿੱਚ ਆਈ ਪੀ ਸੀ ਦੀ ਧਾਰਾ 182 ਅਧੀਨ ਕਾਰਵਾਈ ਆਰੰਭੀ ਗਈ ਹੈ।
ਐੱਫ ਆਈ. ਆਰ. Ðਰੱਦ ਕਰਨ ਦੇ ਸਭ ਤੋਂ ਵੱਧ ਮਾਮਲੇ (13) ਲੁਧਿਆਣਾ ਜ਼ਿਲ੍ਹੇ ਵਿੱਚ ਹਨ, ਤਰਨ ਤਾਰਨ ਦੇ 12, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ 11-11 ਮਾਮਲੇ ਹਨ। ਆਈ.ਪੀ.ਸੀ. ਦੀ ਧਾਰਾ 182 ਅਧੀਨ ਜਿਨ੍ਹਾਂ ਕੇਸਾਂ ਵਿੱਚ ਕਾਰਵਾਈ ਕੀਤੀ ਹੈ, ਉਨ੍ਹਾਂ ਵਿੱਚ ਸਭ ਤੋਂ ਵੱਧ ਕੇਸ (6) ਅੰਮ੍ਰਿਤਸਰ ਜ਼ਿਲ੍ਹੇ ਦੇ ਹਨ। ਜਿੱਥੋਂ ਤੱਕ ਹੁਕਮਾਂ ਦੀ ਤਾਮੀਲ ਦਾ ਮਾਮਲਾ ਹੈ, ਕਪੂਰਥਲਾ ਵਿੱਚ ਸਭ ਤੋਂ ਵੱਧ 8 ਅਤੇ ਕਸੂਰਵਾਰ ਪੁਲਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੇ ਸਭ ਤੋਂ ਵੱਧ ਮਾਮਲੇ (4) ਲੁਧਿਆਣਾ ਜ਼ਿਲ੍ਹੇ ਦੇ ਹਨ।
ਜਸਿਟਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਮੁਤਾਬਕ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਰਿਪੋਰਟਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁਆਵਜ਼ੇ ਦੀ ਰਾਸ਼ੀ ਤੈਅ ਕਰਨ 'ਤੇ ਵਿਚਾਰ ਕਰਨ ਲਈ ਇਹ ਰਿਪੋਰਟਾਂ ਸਰਕਾਰ ਨੂੰ ਭੇਜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਕੀਤੀਆਂ ਬਾਕੀ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਨੋਡਲ ਅਫਸਰਾਂ ਵੱਲੋਂ ਹਦਾਇਤਾਂ ਦੀ ਪਾਲਣਾ ਕਰਕੇ ਪ੍ਰਗਤੀ ਰਿਪੋਰਟਾਂ ਸੌਂਪੀਆਂ ਜਾ ਰਹੀਆਂ ਹਨ।
ਜਸਟਿਸ ਗਿੱਲ ਦੀ ਅੱਠਵੀਂ ਰਿਪੋਰਟ ਵਿੱਚ ਹੁਣ ਪ੍ਰਾਪਤ ਕੀਤੀਆਂ ਕੁੱਲ 337 ਸ਼ਿਕਾਇਤਾਂ ਨੂੰ ਪ੍ਰਵਾਨ ਕਰਦਿਆਂ ਕਮਿਸ਼ਨ ਨੇ 216 ਸ਼ਿਕਾਇਤਾਂ ਰੱਦ ਕਰ ਦਿੱਤਾ, ਜਦਕਿ 9 ਨੂੰ ਇਜਾਜ਼ਤ ਦਿੱਤੀ ਹੈ। ਕਮਿਸ਼ਨ ਵੱਲੋਂ ਹੁਣ ਤੱਕ ਕੁੱਲ 1299 ਸ਼ਿਕਾਇਤਾਂ ਦੀ ਪੜਤਾਲ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਵੱਖ-ਵੱਖ ਆਧਾਰ 'ਤੇ 962 ਸ਼ਿਕਾਇਤਾਂ ਰੱਦ ਕੀਤੀਆਂ ਗਈਆਂ ਹਨ।

250 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper