Latest News
ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਮਨਜੀਤ ਧਨੇਰ ਤੇ ਬੇਰੁਜ਼ਗਾਰ ਅਧਿਆਪਕਾਂ ਦੇ ਹੱਕ 'ਚ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

Published on 20 Oct, 2019 10:42 AM.


ਸ੍ਰੀ ਮੁਕਤਸਰ ਸਾਹਿਬ (ਕੁਲਭੂਸ਼ਨ ਚਾਵਲਾ, ਅਨਿਲ ਕੁਮਾਰ)-ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਇਜਲਾਸ ਵਿੱਚ ਕੀਤੇ ਐਲਾਨ ਅਨੁਸਾਰ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਰਿਚਾ ਸ਼ਰਮਾ ਐਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮੁੱਖ ਮੰਤਰੀ ਦੇ ਮਨਜੀਤ ਧਨੇਰ ਦੀ ਨਿਹੱਕੀ ਸਜ਼ਾ ਰੱਦ ਕਰਵਾਉਣ ਅਤੇ ਟੈਟ ਪਾਸ ਬੇਰੁਜ਼ਗਾਰਾਂ ਦੀ ਖਾਲੀ ਅਸਾਮੀਆਂ ਭਰਨ ਦੀਆਂ ਮੰਗਾਂ ਨੂੰ ਲੈ ਕੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਦੀ ਅਗਵਾਈ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਨੇ ਦੱਸਿਆ ਕਿ ਕਿਸਾਨ ਆਗੂ ਮਨਜੀਤ ਧਨੇਰ, ਜਿਸ ਨੇ ਕਿ ਕਿਰਨਜੀਤ ਕੌਰ ਮਹਿਲ ਕਲਾਂ ਕਤਲ/ਜਬਰ ਜ਼ਿਨਾਹ ਕਾਂਡ 'ਚ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ ਉਨਾਂ ਨੂੰ ਝੂਠੇ ਕਤਲ ਕੇਸ ਵਿੱਚ ਫਸਾ ਕੇ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਜਿਸ ਖਿਲਾਫ 30 ਸਤੰਬਰ 2019 ਤੋਂ ਬਰਨਾਲਾ ਜੇਲ੍ਹ ਅੱਗੇ ਪੱਕਾ ਧਰਨਾ ਚੱਲ ਰਿਹਾ ਹੈ, ਇਸ ਧਰਨੇ ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ 10 ਨਵੰਬਰ ਨੂੰ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਬਰਨਾਲਾ ਜੇਲ ਵਿੱਚ ਬੰਦ ਲੋਕ ਆਗੂ ਮਨਜੀਤ ਧਨੇਰ ਨੂੰ ਕੀਤੀ ਗਈ ਨਿਹੱਕੀ ਸਜ਼ਾ ਨੂੰ ਰੱਦ ਕਰਕੇ ਲੋਕ ਆਗੂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਬੇਰੁਜ਼ਗਾਰ ਟੈਟ ਪਾਸ ਈ.ਟੀ.ਟੀ ਅਤੇ ਬੀ.ਐਡ ਅਧਿਆਪਕਾਂ ਵੱਲੋਂ ਸਿਕੰਦਰ ਸਿੰਘ ਅਤੇ ਚਰਨਜੀਤ ਕੌਰ ਨੇ ਦੱਸਿਆ ਕਿ ਕਿ ਰੁਜਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸਿੱਖਿਆ ਮੰਤਰੀ ਪੰਜਾਬ ਦੇ ਚੋਣ ਹਲਕੇ 'ਚ ਉਨ੍ਹਾਂ ਵੱਲੋਂ ਸੰਗਰੂਰ ਵਿਖੇ ਦੋ ਥਾਈ ਪੱਕੇ ਧਰਨੇ ਲਗਾਏ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦੇ ਨਾਂ ਦਿੱਤੇ ਗਏ ਇਸ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਅਧਿਆਪਕਾਂ ਦੀ ਭਰਤੀ ਲਈ ਸਰਕਾਰ ਜਲਦ ਤੋਂ ਜਲਦ ਖਾਲੀ ਪੋਸਟਾਂ ਬਾਰੇ ਇਸ਼ਤਿਹਾਰ ਜਾਰੀ ਕਰਕੇ ਅਤੇ ਨਵੀਂ ਭਰਤੀ ਕਰੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵਨ ਕੁਮਾਰ, ਕੁਲਵਿੰਦਰ ਸਿੰਘ, ਸੁਭਾਸ ਚੰਦਰ, ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ, ਚਰਨਜੀਤ ਸਿੰਘ, ਮਨੋਜ ਕੁਮਾਰ, ਕੁਲਦੀਪ ਸਿੰਘ, ਸੁਖਦੇਵ ਸਿੰਘ, ਕੇਵਲ ਸਿੰਘ, ਹਰਦੀਪ ਸਿੰਘ, ਗੁਰਭੇਜ ਸਿੰਘ, ਕਮਲਜੀਤ ਪਾਲ, ਸੁਰਿੰਦਰ ਕੁਮਾਰ ਹਾਜ਼ਰ ਸਨ।

1650 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper