Latest News
ਜਗਮੇਲ ਦੇ ਪਰਵਾਰ ਨੂੰ 6 ਲੱਖ ਦਾ ਚੈੱਕ ਸੌਂਪਿਆ

Published on 19 Nov, 2019 11:46 AM.


ਚੰਡੀਗੜ੍ਹ/ਸੰਗਰੂਰ : ਪੰਜਾਬ ਸਰਕਾਰ ਵੱਲੋਂ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਵਾਰਕ ਮੈਂਬਰਾਂ ਨੂੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਮੰਗਲਵਾਰ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਅਤੇ ਜ਼ਿਲ੍ਹੇ ਦੇ ਉੱਚ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਉਨ੍ਹਾ ਦੱਸਿਆ ਕਿ ਸਰਕਾਰ ਦੀ ਤਰਫੋਂ ਬਕਾਇਆ 14 ਲੱਖ ਰੁਪਏ ਮ੍ਰਿਤਕ ਦੇ ਭੋਗ ਵਾਲੇ ਦਿਨ ਪੀੜਤ ਪਰਵਾਰ ਨੂੰ ਦਿੱਤੇ ਜਾਣਗੇ।
ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਪੀੜਤ ਪਰਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਕੀਤੇ ਗਏ ਹੋਰ ਵਾਅਦੇ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ।
ਉਨ੍ਹਾ ਦੱਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਬੱਚਿਆ ਦੀ ਪੜ੍ਹਾਈ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਪਰਵਾਰ ਨੂੰ ਸਵਾ ਲੱਖ ਰੁਪਏ ਮਕਾਨ ਦੀ ਮੁਰੰਮਤ ਲਈ ਵੀ ਦਿੱਤੇ ਜਾਣਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਹ ਇੱਕ ਅਣਮਨੁੱਖੀ ਅਤੇ ਜ਼ਾਲਮਾਨਾ ਘਟਨਾ ਹੈ ਅਤੇ ਪੀੜਤ ਪਰਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐੱਸ ਐੱਸ ਪੀ ਸੰਦੀਪ ਗਰਗ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ, ਐੱਸ ਡੀ ਅੱੈਮ ਕਾਲਾ ਰਾਮ ਕਾਂਸਲ, ਐੱਸ ਪੀ ਗੁਰਮੀਤ ਸਿੰਘ, ਡੀ ਅੱੈਸ ਪੀ ਬੂਟਾ ਸਿੰਘ, ਵਿਲੀਅਮਜੀਤ ਸਿੰਘ ਜੇਜੀ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।

241 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper