Latest News
ਅਮਰੀਕਾ 'ਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ

Published on 04 Jun, 2020 10:36 AM.


ਵਾਸ਼ਿੰਗਟਨ : ਸੰਯੁਕਤ ਰਾਜ ਅਮਰੀਕਾ ਵਿੱਚ ਨਾਗਰਿਕ ਜਾਰਜ ਫਲਾਈਡ ਦੀ ਮੌਤ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕੁਝ ਲੋਕਾਂ ਨੇ ਰਾਜਧਾਨੀ ਵਾਸ਼ਿੰਗਟਨ ਡੀ ਸੀ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਬਲੈਕ ਲਾਈਵਜ਼ ਮੈਟਰ ਦੇ ਸਮਰਥਕ ਵਾਸ਼ਿੰਗਟਨ ਵਿੱਚ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਬਾਪੂ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ। ਸੂਤਰਾਂ ਅਨੁਸਾਰ ਵਾਸ਼ਿੰਗਟਨ ਪੁਲਸ ਨੇ ਦੋਸ਼ੀ ਵਿਅਕਤੀਆਂ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਹੈ। ਭਾਰਤ ਵਿੱਚ ਅਮਰੀਕੀ ਰਾਜਦੂਤ ਨੇ ਇਸ ਸਾਰੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਮੁਆਫੀ ਮੰਗੀ ਹੈ। ਇਸ ਦੌਰਾਨ ਜਾਰਜ ਫਲਾਇਡ ਦੀ ਮੌਤ ਖਿਲਾਫ ਅਮਰੀਕਾ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹਨ। ਬੁੱਤ ਦਾ ਉਦਘਾਟਨ ਮੈਸੇਚਿਉਸੇਟਸ ਐਵੇਨਿਊ ਵਿਚ ਭਾਰਤੀ ਦੂਤਘਰ ਦੇ ਸਾਹਮਣੇ ਸਾਲ 2000 ਵਿਚ ਕੀਤਾ ਗਿਆ ਸੀ। ਇਸ ਨੂੰ ਕਲਾਕਾਰ ਗੌਤਮ ਪਾਲ ਨੇ ਡਿਜ਼ਾਇਨ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਸਤੰਬਰ 2000 ਵਿਚ ਉਸ ਸਮੇਂ ਦੇ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਦੀ ਹਾਜ਼ਰੀ ਵਿਚ ਇਸ ਬੁੱਤ ਦਾ ਉਦਘਾਟਨ ਕੀਤਾ ਸੀ। ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਦੇਸ਼ ਦੀ ਰਾਜਧਾਨੀ ਵਿੱਚ ਵੱਡੀ ਗਿਣਤੀ ਵਿੱਚ ਨੈਸ਼ਨਲ ਗਾਰਡ ਦੇ ਸੈਨਿਕਾਂ ਅਤੇ ਲਾਗੂ ਕਰਨ ਵਾਲੇ ਅਧਿਕਾਰੀਆਂ ਦੀ ਤਾਇਨਾਤੀ ਦਾ ਸਿਹਰਾ ਲੈਂਦੇ ਹੋਏ ਕਿਹਾ ਕਿ ਇਹ ਰਾਜਾਂ ਲਈ ਦੇਸ਼-ਵਿਆਪੀ ਪ੍ਰਦਰਸ਼ਨਾਂ ਨੂੰ ਕੁਚਲਣ ਦੀ ਮਿਸਾਲ ਕਾਇਮ ਹੋਵੇਗੀ।

140 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper