Latest News
ਪੰਜਾਬ ਸਕੂਲ ਸਿੱਖਿਆ ਬੋਰਡ ਨੇ 9ਵੀਂ ਤੋਂ 12ਵੀਂ ਕਲਾਸ ਤੱਕ ਦਾ ਘਟਾਇਆ ਸਿਲੇਬਸ

Published on 12 Jul, 2020 08:42 AM.


ਮੋਹਾਲੀ (ਗੁਰਜੀਤ ਬਿੱਲਾ) : ਵਿਸ਼ਵ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਭਰ 'ਚ ਲਾਕਡਾਊਨ ਦੇ ਚੱਲਦਿਆ ਵਿਦਿਅਕ ਅਦਾਰੇ ਬੰਦ ਚਲ ਰਹੇ ਹਨ। ਕੋਰੋਨਾ ਵਾਇਰਸ ਕਾਰਨ ਜਿੱਥੇ ਪਹਿਲਾਂ ਪਿਛਲੇ ਵਿਦਿਅਕ ਸੈਸ਼ਨ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ, ਹੁਣ ਚਾਲੂ ਵਿਦਿਅਕ ਸੈਸ਼ਨ 2020-21 ਦੇ ਦਾ ਸਿਲੇਬਸ ਘਟਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ 9ਵੀਂ ਕਲਾਸ ਤੋਂ ਲੈ ਕੇ 12 ਕਲਾਸ ਤੱਕ ਦੇ ਸਿਲਬੇਸ ਵਿਚ ਕਟੌਤੀ ਕੀਤੀ ਗਈ ਹੈ।
ਬੋਰਡ ਵੱਲੋਂ ਇਹ ਸਿਲੇਬਸ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ ਉਤੇ ਅਪਡੇਟ ਕਰ ਦਿੱਤਾ ਗਿਆ ਹੈ।ਘਟਾਏ ਗਏ ਸਿਲੇਬਸ ਵਿਚ ਬੋਰਡ ਵੱਲੋਂ ਕਿਹਾ ਗਿਆ ਕਿ ਵਿਸ਼ਵ ਭਰ ਵਿਚ ਫੋਵਿਡ 19 ਮਹਾਂਮਾਰੀ ਦੇ ਮੱਦੇ ਨਜ਼ਰ ਸਕੂਲ ਬੰਦ ਹੋਣ ਕਾਰਨ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ। ਇਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2020-21 ਲਈ ਨੌਵੀਂ ਤੋਂ 12ਵੀਂ ਸ਼੍ਰੇਣੀਆਂ ਦੇ ਪਾਠਕ੍ਰਮ ਨੂੰ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਸਿੱਖਣ ਪੱਧਰ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਸਿਲੇਬਸ ਇਸ ਢੰਗ ਨਾਲ ਘਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਇਸ ਵਿਸ਼ੇ ਦੇ ਮੂਲ ਸੰਕਲਪ ਨੂੰ ਹਾਨੀ ਨਾ ਪਹੁੰਚੇ। ਬੋਰਡ ਵੱਲੋਂ ਇਹ ਵੀ ਕਿਹਾ ਗਿਆ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਦੂਜੇ ਟੌਪਿਕ ਨਾਲ ਰਾਬਤਾ ਰੱਖਣ ਦੀ ਲੋੜ ਅਨੁਸਾਰ ਵਿਦਿਆਰਥੀਆਂ ਨੂੰ ਘਟਾਏ ਗਏ ਟੌਪਿਕ ਨੂੰ ਹੀ ਪੜ੍ਹਾਇਆ ਜਾਣਾ ਉਚਿਤ ਹੋਵੇਗਾ ਬੇਸ਼ਕ ਇਹ ਟੌਪਿਕ ਆਂਤਰਿਕ ਮੁਲਾਂਕਣ ਅਤੇ ਸਾਲਾਨਾ ਇਮਤਿਹਾਨਾਂ ਦਾ ਹਿੱਸਾ ਨਹੀਂ ਹੋਣਗੇ।ਬੋਰਡ ਵੱਲੋਂ ਵੈਬਸਾਈਟ ਉਤੇ ਇਹ ਵੀ ਦਰਸਾਇਆ ਗਿਆ ਹੈ ਕਿ ਕਿਹੜੇ ਵਿਸ਼ੇ ਵਿਚੋਂ ਕਿਹੜਾ ਕਿਹੜਾ ਸਿਲੇਬਸ ਘਟਾਇਆ ਗਿਆ ਹੈ।

193 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper