Latest News
ਨਰਮਾ ਕਿਸਾਨਾਂ ਵੱਲੋਂ ਬਠਿੰਡਾ ਮਿੰਨੀ ਸਕੱਤਰੇਤ ਦਾ ਘਿਰਾਓ

Published on 25 Oct, 2021 11:23 AM.


ਬਠਿੰਡਾ : ਨਰਮਾ ਪੱਟੀ ਨਾਲ ਸੰਬੰਧਤ ਮਾਲਵੇ ਦੇ ਅੱਠ ਜ਼ਿਲਿ੍ਹਆਂ ਦੇ ਕਿਸਾਨਾਂ ਨੇ ਸੋਮਵਾਰ ਇਥੇ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ |
ਇਸ ਐਕਸ਼ਨ ਦਾ ਸੱਦਾ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਦਿੰਦਿਆਂ ਐਲਾਨ ਕੀਤਾ ਗਿਆ ਸੀ ਕਿ ਜਦੋਂ ਤੱਕ ਗੁਲਾਬੀ ਸੁੰਡੀ ਨਾਲ ਖਰਾਬ ਹੋਏ ਨਰਮੇ ਦਾ ਸਰਕਾਰ ਮੁਆਵਜ਼ਾ ਨਹੀਂ ਦਿੰਦੀ, ਘਿਰਾਓ ਅਣਮਿਥੇ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ | ਯੂਨੀਅਨ ਆਗੂਆਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਮੁਆਵਜ਼ਾ ਦੇਣ ਵਿਚ ਜਾਣਬੁੱਝ ਕੇ ਦੇਰੀ ਕਰ ਰਹੀ ਹੈ, ਤਾਂ ਜੋ ਮਾਮਲੇ ਨੂੰ ਚੋਣ ਜ਼ਾਬਤਾ ਲੱਗਣ ਤੱਕ ਲਮਕਾਇਆ ਜਾ ਸਕੇ | ਉਨ੍ਹਾ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪਿੰਡ ਬਾਦਲ ਸਥਿਤ ਰਿਹਾਇਸ਼ ਅੱਗੇ ਵੀ ਬੇਮਿਆਦੀ ਧਰਨਾ ਚੱਲ ਰਿਹਾ ਹੈ ਅਤੇ ਇਹ ਘਿਰਾਓ ਵੀ ਬਰਾਬਰ ਜਾਰੀ ਰੱਖਿਆ ਜਾਵੇਗਾ |

101 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper