Latest News
ਚਮਕੀ ਬੁਖਾਰ : ਸੁਪਰੀਮ ਕੋਰਟ ਸਖ਼ਤ, 7 ਦਿਨ 'ਚ ਮੰਗਿਆ ਜਵਾਬ

Published on 24 Jun, 2019 11:33 AM.


ਨਵੀਂ ਦਿੱਲੀ : ਬਿਹਾਰ 'ਚ ਚਮਕੀ ਬੁਖਾਰ ਨਾਲ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਨੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਪ੍ਰਦੇਸ਼ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਬੁਖਾਰ ਦੀ ਰੋਕਥਾਮ ਲਈ ਕੀਤੇ ਉਪਾਅ ਅਤੇ ਸੰਬੰਧਤ ਕੰਮਾਂ ਬਾਰੇ ਸੂਬਾ ਸਰਕਾਰ ਨੂੰ 7 ਦਿਨ ਦੇ ਅੰਦਰ ਹਲਫ਼ਨਾਮਾ ਦਾਖ਼ਲ ਕਰਕੇ ਜਵਾਬ ਦੇਣ ਦਾ ਵੀ ਨਿਰਦੇਸ਼ ਦਿੱਤਾ। ਮਨੋਹਰ ਪ੍ਰਤਾਪ ਅਤੇ ਮਨਪ੍ਰੀਤ ਸਿੰਘ ਅਜਮਾਨੀ ਵੱਲੋਂ ਦਾਖ਼ਲ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਸਰਕਾਰੀ ਸਿਸਟਮ ਇਸ ਬੁਖਾਰ ਦਾ ਸਾਹਮਣਾ ਕਰਨ 'ਚ ਪੂਰੀ ਤਰ੍ਹਾਂ ਫੇਲ੍ਹ ਰਿਹਾ ਹੈ। ਇਸ 'ਤੇ ਸੁਣਵਾਈ ਕਰਦੇ ਹੋਏ ਅਦਲਾਤ ਨੇ ਸੂਬਾ ਸਰਕਾਰ ਅਤੇ ਕੇਂਦਰ ਨੂੰ ਕਿਹਾ ਕਿ ਇਸ ਬੁਖਾਰ ਨਾਲ ਨਜਿੱਠਣ ਲਈ ਉਨ੍ਹਾਂ ਨੇ ਕੀ ਕਦਮ ਚੁੱਕੇ ਅਤੇ ਜੇ ਚੁੱਕੇ ਹਨ ਤਾਂ ਉਸ ਦੀ ਜਾਣਕਾਰੀ ਦਿਓ।

182 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper