Latest News
ਨਸ਼ਿਆਂ ਵਿਰੁੱਧ ਲੜਾਈ ਜਾਰੀ ਰੱਖਣ ਦਾ ਪ੍ਰਣ

Published on 20 Oct, 2019 10:50 AM.


ਪਾਤੜਾਂ (ਪੱਤਰ ਪ੍ਰੇਰਕ)-ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਬੱਡੀ ਮੁਹਿੰਮ ਤਹਿਤ ਨਸ਼ਾ ਮੁਕਤ ਜਾਗਰੂਕਤਾ ਲੈਕਚਰ ਕਰਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਤੇ ਸਮੁੱਚੇ ਸਟਾਫ਼ ਨੇ ਭਾਗ ਲਿਆ ਤੇ ਨਸ਼ੇ ਵਿਰੁੱਧ ਲੜਾਈ ਜਾਰੀ ਰੱਖਣ ਦਾ ਪ੍ਰਣ ਕੀਤਾ।
ਪ੍ਰਿੰਸੀਪਲ ਮੈਡਮ ਵੀਨਾ ਕੁਮਾਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੱਸੇ ਰਾਸਤੇ 'ਤੇ ਚੱਲਦਿਆਂ ਆਪਣੇ ਆਪ ਨੂੰ ਪਛਾਨਣ ਦੀ ਲੋੜ ਹੈ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੇ ਸਮਾਜ ਦੀ ਸਿਰਜਣਾ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਦੌਰਾਨ ਡਾ ਅਜਮੇਰ ਸਿੰਘ ਨੇ ਕਾਲਜ ਵਿੱਚ ਚੱਲ ਰਹੇ ਬੱਡੀ ਗਰੁੱਪ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕੀਤਾ ਅਤੇ ਕਾਲਜ ਵਿੱਚ ਚੱਲ ਰਹੇ ਬੱਡੀ ਗਰੁੱਪ ਵਿੱਚ ਵਿਦਿਆਰਥੀਆਂ ਨੂੰ ਵਧ-ਚੜ੍ਹ ਕੇ ਭਾਗ ਲੈਣ ਲਈ ਦੀ ਅਪੀਲ ਕੀਤੀ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁੱਕੀ ਗਈ।

228 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper