Latest News
ਕੋਰੋਨਾ ਮਹਾਂਮਾਰੀ ਨੇ ਬੇਰੁਜ਼ਗਾਰੀ ਤੇ ਭੁੱਖਮਰੀ ਨੂੰ ਜਨਮ ਦਿੱਤਾ : ਚੌਹਾਨ, ਮਾਨਸ਼ਾਹੀਆ

Published on 11 Aug, 2020 10:46 AM.


ਮਾਨਸਾ : ਕਰੋਨਾ ਵਾਇਰਸ ਮਹਾਂਮਾਰੀ ਨੇ ਕਰਜ਼ਾ, ਆਰਥਕ ਤੰਗੀ, ਬੇਰੁਜ਼ਗਾਰੀ ਅਤੇ ਭੁੱਖਮਰੀ ਨੂੰ ਜਨਮ ਦਿੱਤਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੇ ਗਰੀਬ ਲੋਕਾਂ ਅਤੇ ਲੋੜਵੰਦ ਪਰਵਾਰਾਂ ਦੀ ਬਾਂਹ ਫੜਨ ਦੀ ਬਜਾਏ ਲਾਕਡਾਊਨ ਕਰਕੇ ਦੇਸ਼ ਵਿੱਚ ਅਣ-ਐਲਾਨੀ ਐਮਰਜੈਂਸੀ ਲਾ ਕੇ ਅੰਨ੍ਹਾ ਤਸ਼ੱਦਦ ਕੀਤਾ ਗਿਆ। ਮੋਦੀ ਸਰਕਾਰ ਦੀ ਬੇਰੁਖੀ ਕਾਰਨ ਪ੍ਰਵਾਸੀ ਮਜ਼ਦੂਰਾਂ ਨੂੰ ਆਪਣੇ ਘਰਾਂ ਨੂੰ ਸੈਂਕੜੇ ਕਿਲੋਮੀਟਰ ਪੈਦਲ ਜਾਣਾ ਪਿਆ ਅਤੇ ਆਪਣੀਆ ਜਾਨਾਂ ਗਵਾਉਣੀਆ ਪਈਆਂ। ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਪੂਰ ਸਿੰਘ ਕੋਟ ਲੱਲੂ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਰੂਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਮੀਤ ਪ੍ਰਧਾਨ ਕ੍ਰਿਸ਼ਨ ਚੌਹਾਨ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਮਾਨਸ਼ਾਹੀਆ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੋਕ ਵਿਰੋਧੀ ਖੇਤੀ ਮਾਰੂ ਆਰਡੀਨੈਂਸ, ਬਿਜਲੀ ਐਕਟ 2020 ਅਤੇ ਮਜ਼ਦੂਰ ਵਿਰੋਧੀ ਕਿਰਤ ਕਾਨੂੰਨਾਂ ਨੂੰ ਰੱਦ ਕਰਨ, ਲੋੜਵੰਦ ਅਤੇ ਮਜ਼ਦੂਰਾਂ ਦੇ ਪਰਵਾਰਾਂ ਨੂੰ 7500 ਰੁਪਏ ਛੇ ਮਹੀਨਿਆਂ ਲਈ ਆਰਥਿਕ ਪੈਕੇਜ ਦੇਣ, ਕਿਸਾਨਾਂ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ ਕੀਤੇ ਜਾਣ, ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਔਰਤਾਂ ਨੂੰ ਗਰੁੱਪ ਬਣਾ ਕੇ ਰੁਜ਼ਗਾਰ ਚਲਾਉਣ ਲਈ ਦਿੱਤੇ ਕਰਜ਼ਿਆਂ ਨੂੰ ਪੂਰੀ ਤਰ੍ਹਾਂ ਮਾਫ ਕਰਨ ਦੀ ਮੰਗ ਕੀਤੀ ਗਈ ਅਤੇ ਆਰ ਬੀ ਆਈ ਤੇ ਸਰਕਾਰ ਨੂੰ 31 ਮਾਰਚ ਤੱਕ ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ਿਆਂ ਦੀਆਂ ਕਿਸ਼ਤਾਂ ਰੋਕਣ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂ ਕ੍ਰਿਸ਼ਨ ਉੱਭਾ, ਬਲਵੰਤ ਸਿੰਘ ਭੈਣੀਬਾਘਾ ਅਤੇ ਕਿਸਾਨ ਆਗੂ ਹਰਨੇਕ ਸਿੰਘ ਢਿੱਲੋਂ ਨੇ ਕਿਹਾ ਕਿ ਸਕੂਲੀ ਬੱਚਿਆਂ ਤੋਂ ਜਬਰੀ ਫੀਸਾਂ ਵਸੂਲਣ ਤੇ ਸਰਕਾਰ ਸਖਤੀ ਕਰੇ ਅਤੇ ਐੱਸ ਸੀ ਅਤੇ ਗਰੀਬ ਬੱਚਿਆਂ ਨੂੰ ਬਕਾਇਆ ਪਏ ਵਜ਼ੀਫੇ ਤੁਰੰਤ ਦੇਣ ਦੀ ਮੰਗ ਕੀਤੀ।

313 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper