Latest News
ਕੈਪਟਨ ਨੇ ਕੋਵਿਡ ਸੰਕਟ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦਾ ਸਹਿਯੋਗ ਮੰਗਿਆ 

Published on 08 May, 2021 09:57 AM.


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ 'ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ  ਵੀ ਇਸ ਸੰਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਾ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ | ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ  ਲਿਖੇ ਪੱਤਰ 'ਚ ਮੁੱਖ ਮੰਤਰੀ ਨੇ ਉਨ੍ਹਾ ਨੂੰ  ਕੋਵਿਡ ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲੱਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਂਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾ ਸਤਿਸੰਗ ਦੇ ਮੁਖੀ ਨੂੰ  ਸੂਬਾ ਭਰ ਵਿਚ ਕੋਵਿਡ ਪ੍ਰਭਾਵਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ |         
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸੂਬਾ ਸਰਕਾਰ 'ਮਿਸ਼ਨ ਫਤਿਹ' ਦੇ ਤਹਿਤ ਕੋਵਿਡ ਮਰੀਜ਼ਾਂ ਦੇ ਬਿਹਤਰ ਇਲਾਜ ਨੂੰ  ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ, ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ | 
ਮੁੱਖ ਮੰਤਰੀ ਨੇ ਬੀਤੇ ਸਾਲ ਸੂਬੇ ਦੀ ਕੋਵਿਡ ਵਿਰੁੱਧ ਜੰਗ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ ਨਾਲ ਹਾਲਾਤ ਨੂੰ  ਸਥਿਰ ਬਣਾਉਣ ਵਿਚ ਮਦਦ ਮਿਲੀ ਸੀ | ਉਨ੍ਹਾਂ ਕਿਹਾ ਕਿ ਇਸ ਸਾਲ ਮਹਾਂਮਾਰੀ ਹੋਰ ਵੀ                   ਘਾਤਕ ਅਤੇ ਜਾਨ ਲਈ ਖਤਰਾ ਬਣੀ ਹੋਈ ਹੈ, ਜਿਸ       ਕਰਕੇ ਇਸ ਨਾਲ ਨਿਪਟਣ ਲਈ ਸਤਿਸੰਗ ਦੀ                ਸਹਾਇਤਾ ਦੀ ਲੋੜ ਹੈ | ਉਨ੍ਹਾ ਕਿਹਾ ਕਿ ਮਾਹਰਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਗਲੀ ਲਹਿਰ ਹੋਰ ਵੀ ਖਤਰਨਾਕ ਹੋਵੇਗੀ, ਜਿਸ ਕਰਕੇ ਸਾਰਿਆਂ ਦੇ ਸਾਂਝੇ ਯਤਨਾਂ ਦੀ ਜ਼ਰੂਰਤ ਹੈ, ਤਾਂ ਕਿ 'ਮਿਸ਼ਨ ਫਤਿਹ' ਦੀ ਸਫਲਤਾ ਨੂੰ  ਯਕੀਨੀ ਬਣਾਇਆ ਜਾ ਸਕੇ |

231 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper