Latest News
ਕੈਪਟਨ ਵੱਲੋਂ ਨੌਜਵਾਨਾਂ ਨੂੰ ਫੌਜ 'ਚ ਸ਼ਾਮਲ ਹੋਣ ਦਾ ਸੱਦਾ

Published on 26 Jul, 2021 10:49 AM.


ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ | ਕਾਰਗਿਲ ਜੰਗ ਦੀ 22ਵੀਂ ਵਰੇ੍ਹਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ 'ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ | ਇਸ ਮੌਕੇ ਐੱਨ ਸੀ ਸੀ ਕੈਡਿਟਾਂ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ |

215 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper