Latest News
ਹਰ ਹਫਤੇ ਹੋਇਆ ਕਰੇਗੀ ਮੰਤਰੀ ਮੰਡਲ ਦੀ ਮੀਟਿੰਗ

Published on 25 Sep, 2021 11:12 AM.


ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਕ ਹੁਕਮ ਜਾਰੀ ਕਰਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਮੰਗਲਵਾਰ ਸਵੇਰੇ 11:30 ਵਜੇ ਤੋਂ ਬਾਅਦ ਦੁਪਹਿਰ ਢਾਈ ਵਜੇ ਤੱਕ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਕ ਅਧਿਕਾਰੀਆਂ ਨਾਲ ਮੁਲਾਕਾਤ ਕਰਿਆ ਕਰਨਗੇ | ਉਹਨਾ ਫੈਸਲਾ ਕੀਤਾ ਹੈ ਕਿ ਹਰ ਮੰਗਲਵਾਰ ਬਾਅਦ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ |
ਉਨ੍ਹਾਂ ਸਾਰੇ ਪ੍ਰਸਾਸਨਿਕ ਸਕੱਤਰਾਂ/ ਵਿਭਾਗਾਂ ਦੇ ਮੁਖੀਆਂ ਨੂੰ ਹਰ ਮੰਗਲਵਾਰ ਨੂੰ ਇਸ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ ਵੀ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਕੈਬਨਿਟ ਮੀਟਿੰਗ ਖ਼ਤਮ ਹੋਣ ਤੱਕ ਆਪਣੇ ਦਫਤਰ ਵਿੱਚ ਹੀ ਰਹਿਣ ਲਈ ਕਿਹਾ ਗਿਆ ਹੈ |

189 Views

Reader Reviews

Please take a moment to review your experience with us. Your feedback not only help us, it helps other potential readers.


Before you post a review, please login first. Login
e-Paper